April 26, 2024 01:11:58

ਜ਼ਿਲ੍ਹਾ ਜਨਰਲ ਸਕੱਤਰ ਕਾਂਗਰਸ ਨੂੰ ਛੱਡ ਆਪਣੇ ਸਾਥੀਆਂ ਸਮੇਤ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

, | |

ਲੁਧਿਆਣਾ, 10 ਫਰਵਰੀ ਵਿਧਾਨ ਸਭਾ ਹਲਕਾ ਆਤਮ ਨਗਰ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਤਗੜਾ ਝੱਟਕਾ ਲੱਗਿਆ ਜਦੋਂ ਜ਼ਿਲ੍ਹਾ ਜਨਰਲ ਸਕੱਤਰ ਕਾਂਗਰਸ ਅਮਨ ਬੱਤਾ ਜੀ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਹਲਕਾ ਆਤਮਨਗਰ ਦੇ ਉਮੀਦਵਾਰ ਸ. ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੋਕੇ ਤੇ ਕੁਲਵੰਤ ਸਿੱਧੂ ਨੇ ਅਮਨ ਬੱਤਾ ਅਤੇ ਉਸ ਦੇ ਸਾਥੀਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਅਤੇ ਇੱਥੇ ਆਮ ਆਦਮੀ ਪਾਰਟੀ ਦੇ ਦਿੱਲੀ ਮਾਡਲ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿਚ ਕਾਂਗਰਸੀ ਆਪ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਤੁਹਾਨੂੰ ਨਵਾਂ ਪੰਜਾਬ ਵੇਖਣ ਨੂੰ ਮਿਲੇਗਾ। ਇਸ ਮੌਕੇ ਤੇ ਅਮਨ ਬੱਤਾ ਨੇ ਆਪ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਸਿੱਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਦਿਨ ਰਾਤ ਇਕ ਕਰ ਦੇਣਗੇ ਅਤੇ ਆਪ ਦੀਆਂ ਨੀਤੀਆਂ ਅਤੇ ਦਿੱਲੀ ਮਾਡਲ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਗਈਆਂ ਗਾਰੰਟੀਆਂ ਘਰ ਘਰ ਪਹੁੰਚਾਉਣ ਲਈ ਹਰੇਕ ਦਰਵਾਜ਼ੇ ਤੇ ਦਸਤਕ ਦੇਣਗੇ।

The District General Secretary Left The Congress And Joined The Aam Aadmi Party




WebHead

Trending News

लुधियाना का सबसे बड़ा एलिवेटेड रोड आज हुआ शुरू, 756 करोड़ की आई लागत

लुधियाना के कारोबारियों ने यूपी सीएम योगी से मीटिंग कर दिया 235000 करोड के निवेश

कॉलेज रोड पर पुलिस ने पकड़ा हाई प्रोफाइल सेक्स रैकेट, 6 महिलाएं काबू

लुधियाना के यलो चिल्ली होटल के कमरा नंबर 206 में छापामारी, जुआ खेलते मालिक सहित

डीएमसी की नई मैनेजमेंट ने जारी किया फरमान, 1 जनवरी से डाक्टर घर पर नहीं कर सकेंग

About Us


Sahi Soch Sahi Khabar

Yashpal Sharma (Editor)

We are Social


Address


E News Punjab
EVERSHINE BUILDING MALL ROAD LUDHIANA-141001
Mobile: +91 9814200750
Email: enewspb@gmail.com

Copyright E News Punjab | 2023