March 29, 2024 18:38:20

18 ਫ਼ਰਵਰੀ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ

, | |

ਲੁਧਿਆਣਾ, 16 ਫ਼ਰਵਰੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ/ਇਸ਼ਤਿਹਾਰ ’ਤੇ ਵੀ ਰੋਕ ਲੱਗ ਜਾਵੇਗੀ। ਇਹ ਰੋਕ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਵੀ ਲਾਗੂ ਹੋਵੇਗੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 18 ਫ਼ਰਵਰੀ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵੀਜ਼ਨ, ਸਿਨੇਮਾ, ਸੋਸ਼ਲ ਮੀਡੀਆ, ਬਲਕ ਐਸ ਐਮ ਐਸ ਜਾਂ ਪ੍ਰੀ-ਰਿਕਾਰਡਡ ਐਸ ਐਮ ਐਸ ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿੱਤਾ ਜਾ ਸਕੇਗਾ, ਜੋ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲੈਕਟ੍ਰਾਨਿਕ ਮੀਡੀਆ ਦੇ ਘੇਰੇ ਵਿੱਚ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਮਿਤੀ 14 ਫ਼ਰਵਰੀ, 2022 ਨੂੰ ਜਾਰੀ ਚੋਣ ਅਮਲ ਦੇ ਅਖੀਰਲੇ 48 ਘੰਟਿਆਂ ਦੇ ‘ਸਟੈਂਡਰਡ ਅਪਰੇਟਿੰਗ ਪ੍ਰੋਸੀਜਰ’ ਮੁਤਾਬਕ ਚੋਣ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ., ਰੇਡੀਓ, ਸੋਸ਼ਲ ਮੀਡੀਆ ਚੈਨਲ ਕਿਸੇ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਿਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ। ਉਨ੍ਹਾਂ ਕਿਹਾ ਕਿ ਮਿਤੀ 19 ਫ਼ਰਵਰੀ, 2022 ਅਤੇ ਮਿਤੀ 20 ਫ਼ਰਵਰੀ, 2022 ਨੂੰ ਛਪਣ ਵਾਲੀਆਂ ਅਖਬਾਰਾਂ ਵਿੱਚ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਅਮਲ ਵਿਚ ਭਾਗ ਲੈ ਰਹੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਆਪਣੇ ਇਸ਼ਤਿਹਾਰ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਉਪਰੰਤ ਹੀ ਛਪਵਾ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ’ਚ ਕਾਰਜਸ਼ੀਲ ਮੀਡੀਆ ਕਰਮੀਆਂ ਨੂੰ ਚੋਣ ਕਮਿਸ਼ਨ ਦੀਆਂ ਉਕਤ ਹਦਾਇਤਾਂ ਅਤੇ ਜਨ ਪ੍ਰਤੀਨਿਧੀ ਐਕਟ, 1951 ਦੀ ਧਾਰਾ 126 ਅਤੇ 126 ਏ ਤਹਿਤ ਤੈਅ ਕੀਤੀਆਂ ਸੀਮਾਵਾਂ ਦਾ ਪੂਰਣ ਰੂਪ ਵਿੱਚ ਪਾਲਣ ਕਰਨ ’ਚ ਸਹਿਯੋਗ ਦੇਣ ਦੇਣ ਦੀ ਅਪੀਲ ਕੀਤੀ ਹੈ।

Ceo Issues Sops For Last 72 Hours Before Poll Day




WebHead

Trending News

लुधियाना का सबसे बड़ा एलिवेटेड रोड आज हुआ शुरू, 756 करोड़ की आई लागत

लुधियाना के कारोबारियों ने यूपी सीएम योगी से मीटिंग कर दिया 235000 करोड के निवेश

कॉलेज रोड पर पुलिस ने पकड़ा हाई प्रोफाइल सेक्स रैकेट, 6 महिलाएं काबू

लुधियाना के यलो चिल्ली होटल के कमरा नंबर 206 में छापामारी, जुआ खेलते मालिक सहित

डीएमसी की नई मैनेजमेंट ने जारी किया फरमान, 1 जनवरी से डाक्टर घर पर नहीं कर सकेंग

About Us


Sahi Soch Sahi Khabar

Yashpal Sharma (Editor)

We are Social


Address


E News Punjab
EVERSHINE BUILDING MALL ROAD LUDHIANA-141001
Mobile: +91 9814200750
Email: enewspb@gmail.com

Copyright E News Punjab | 2023