April 20, 2024 17:38:36

ਜਲੰਧਰ ਬਾਈਪਾਸ ਸਬਜ਼ੀ ਅਤੇ ਫਰੂਟ ਮੰਡੀ ਬੰਦ, ਅਮਰਪੁਰਾ ਮੁਹੱਲਾ ਸੀਲ-ਪੁਲਿਸ ਕਮਿਸ਼ਨਰ

-ਸਿਹਤ ਵਿਭਾਗ ਵੱਲੋਂ ਮੁਹੱਲਾ ਵਾਸੀਆਂ ਦੀ ਕੀਤੀ ਜਾ ਰਹੀ ਸਿਹਤ ਜਾਂਚ

Mar30,2020 | Enews Team | Ludhiana

ਲੁਧਿਆਣਾ, 30 ਮਾਰਚ ਵਿਸ਼ਵ ਭਰ ਵਿੱਚ ਫੈਲੀ ਨੇਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ•ਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਲੰਧਰ ਬਾਈਪਾਸ ਸਥਿਤ ਸਬਜੀ ਅਤੇ ਫਰੂਟ ਮੰਡੀ ਨੂੰ ਅਗਲੇ ਹੁਕਮਾਂ ਤੱਕ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲਾ ਮੰਡੀ ਵਿੱਚ ਰੋਜ਼ਾਨਾ ਪੈਣ ਵਾਲੀ ਭੀੜ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਅਮਰਪੁਰਾ ਮੁਹੱਲੇ ਨਾਲ ਸੰਬੰਧਤ ਔਰਤ ਦੀ ਪਟਿਆਲਾ ਵਿਖੇ ਇਲਾਜ਼ ਦੌਰਾਨ ਹੋਈ ਮੌਤ ਨੂੰ ਗੰਭੀਰਤਾ ਨਾਲ ਲੈਂਦਿਆਂ ਅਮਰਪੁਰਾ ਮੁਹੱਲੇ ਨੂੰ ਪੂਰੀ ਤਰ•ਾਂ ਸੀਲ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਸ ਮੁਹੱਲੇ ਦੇ ਲੋਕਾਂ ਨੂੰ 14 ਦਿਨ ਤੱਕ ਕੁਏਰਿਨਟਾਈਨ ਸਹੂਲਤ ਵਿੱਚ ਰੱਖਿਆ ਜਾਵੇਗਾ। ਸਿਹਤ ਵਿਭਾਗ ਦੇ ਡਾਕਟਰਾਂ ਵੱਲੋਂ ਹਰੇਕ ਮੁਹੱਲਾ ਵਾਸੀ ਦੀ ਸਿਹਤ ਜਾਂਚ ਕੀਤੀ ਜਾਵੇਗੀ। ਜੇਕਰ ਕੋਈ ਹੋਰ ਮਰੀਜ਼ ਸਾਹਮਣੇ ਆਵੇਗਾ ਤਾਂ ਉਸ ਦਾ ਇਲਾਜ਼ ਸ਼ੁਰੂ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਇਸ ਇਲਾਕੇ ਵਿੱਚ ਕਿਸੇ ਹੋਰ ਵਿਅਕਤੀ ਨੂੰ ਆਉਣ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਪੁਲਿਸ ਕਮਿਸ਼ਨਰ ਸ੍ਰੀ ਅਗਰਵਾਲ ਨੇ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਲੰਗਰ ਅਤੇ ਰਾਸ਼ਨ ਵਰਤਾਉਣ ਦੀ ਆਗਿਆ ਉਨ•ਾਂ ਗੈਰ ਸਰਕਾਰੀ ਸੰਸਥਾਵਾਂ ਅਤੇ ਜਥੇਬੰਦੀਆਂ ਨੂੰ ਹੀ ਦਿੱਤੀ ਜਾਵੇਗੀ, ਜੋ ਘੱਟੋ-ਘੱਟ 1000 ਵਿਅਕਤੀਆਂ ਲਈ ਲੰਗਰ ਵਰਤਾਉਣ ਦੇ ਸਮਰੱਥ ਹੋਣਗੀਆਂ। ਉਨ•ਾਂ ਦੂਜੀਆਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਹੋਰ ਸੰਸਥਾਵਾਂ ਨਾਲ ਪੂਲ ਬਣਾ ਕੇ ਲੰਗਰ ਵੰਡਣ ਦਾ ਕੰਮ ਕਰ ਸਕਦੀਆਂ ਹਨ। ਅਜਿਹੀਆਂ ਸੰਸਥਾਵਾਂ ਨੂੰ ਵਿਅਕਤੀਗਤ ਤੌਰ -ਤੇ ਲੰਗਰ ਵਰਤਾਉਣ ਦੀ ਆਗਿਆ ਨਹੀਂ ਹੋਵੇਗੀ। ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਜ਼ਿਲ•ਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜ਼ਿਲ•ਾ ਪ੍ਰਸਾਸ਼ਨ ਵੱਲੋਂ ਲੋੜਵੰਦ ਲੋਕਾਂ ਨੂੰ ਭੋਜਨ ਅਤੇ ਰਾਸ਼ਨ ਦੀ ਸਪਲਾਈ ਦਾ ਕੰਮ ਨਿਰੰਤਰ ਜਾਰੀ ਰਹੇਗਾ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਹਿੱਤ ਵਿੱਚ ਆਪਣੇ ਘਰਾਂ ਦੇ ਅੰਦਰ ਹੀ ਰਹਿਣ ਨੂੰ ਤਰਜੀਹ ਦੇਣ। ਉਨ•ਾਂ ਇਸ ਸਥਿਤੀ ਵਿੱਚ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।  

Main Sabzi Mandi Of Ludhiana City Closed Till Further Orders




WebHead

Trending News

लुधियाना का सबसे बड़ा एलिवेटेड रोड आज हुआ शुरू, 756 करोड़ की आई लागत

लुधियाना के कारोबारियों ने यूपी सीएम योगी से मीटिंग कर दिया 235000 करोड के निवेश

कॉलेज रोड पर पुलिस ने पकड़ा हाई प्रोफाइल सेक्स रैकेट, 6 महिलाएं काबू

लुधियाना के यलो चिल्ली होटल के कमरा नंबर 206 में छापामारी, जुआ खेलते मालिक सहित

डीएमसी की नई मैनेजमेंट ने जारी किया फरमान, 1 जनवरी से डाक्टर घर पर नहीं कर सकेंग

About Us


Sahi Soch Sahi Khabar

Yashpal Sharma (Editor)

We are Social


Address


E News Punjab
EVERSHINE BUILDING MALL ROAD LUDHIANA-141001
Mobile: +91 9814200750
Email: enewspb@gmail.com

Copyright E News Punjab | 2023