April 16, 2024 13:40:32

ਵਿਧਾਇਕ ਗੁਰਪ੍ਰੀਤ ਗੋਗੀ ਅਤੇ ਵਾਈਸ ਚਾਂਸਲਰ ਡਾ. ਗੋਸਲ ਵੱਲੋਂ ਪੀ.ਏ.ਯੂ. -ਚ ਵਿਦਿਆਰਥੀਆਂ ਦਾ ਧਰਨਾ ਹੋਇਆ ਸਮਾਪਤ

, | |

ਲੁਧਿਆਣਾ, 30 ਅਗਸਤ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਪਜੰਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਵਾਈਸ ਚਾਂਸਲਰ ਡਾ. ਸਤਿਬੀਰ ਗੋਸਲ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਮੌਜੂਦਗੀ ਵਿੱਚ ਪੀ.ਏ.ਯੂ. ਦੇ ਵਿਦਿਆਰਥੀਆਂ ਵੱਲੋਂ ਜਾਰੀ ਧਰਨਾ ਸਮਾਪਤ ਕਰਵਾ ਦਿੱਤਾ ਗਿਆ । ਜ਼ਿਕਰਯੋਗ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਪਿਛਲੇ 36 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਧਰਨਾ ਲਗਾਇਆ ਹੋਇਆ ਸੀ। ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਇਹ ਧਰਨਾ ਆਪਣੇ ਖਾਤਮੇ ਤੇ ਪੁੱਜਾ। ਵਿਧਾਇਕ ਗੋਗੀ ਵੱਲੋਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਵਚਨਬੱਧ ਹੈ ਜਿਸ ਤਹਿਤ ਮਿਆਰੀ ਸਿੱਖਿਆ ਦਾ ਪੱਧਰ ਵੀ ਉੱਚਾ ਚੁੱਕਿਆ ਜਾ ਰਿਹਾ ਹੈ। ਸ੍ਰੀ ਗੋਗੀ ਨੇ ਅੱਗੇ ਕਿਹਾ ਕਿ ਇਸ ਅੰਦੋਲਨ ਵਿੱਚ ਵਿਦਿਆਰਥੀਆਂ ਦੀਆਂ ਮੰਗਾਂ ਮੰਨੇ ਜਾਣ ਨਾਲ ਉਨ੍ਹਾਂ ਨੂੰ ਨਿੱਜੀ ਤੌਰ -ਤੇ ਬਹੁਤ ਤਸੱਲੀ ਹੋਈ ਹੈ। ਉਨ੍ਹਾਂ ਡਾ. ਗੋਸਲ ਨੂੰ ਵਾਈਸ ਚਾਂਸਲਰ ਦੀ ਜ਼ਿੰਮੇਵਾਰੀ ਸੰਭਾਲਣ ਲਈ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਯੋਗ ਵਾਈਸ ਚਾਂਸਲਰ ਮਿਲ ਗਿਆ ਹੈ ਅਤੇ ਹੁਣ ਵਿਦਿਆਰਥੀਆਂ, ਅਧਿਆਪਕਾਂ ਅਤੇ ਸਾਰੇ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਦਾ ਫੌਰੀ ਹੱਲ ਕੱਢਣ ਲਈ ਸਰਕਾਰ ਵਚਨਬੱਧ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਸਰਕਾਰ ਹਰ ਕਦਮ ਤੇ ਵਿਦਿਆਰਥੀਆਂ ਦੇ ਨਾਲ ਹੈ ਅਤੇ ਭਵਿੱਖ ਵਿੱਚ ਬਿਹਤਰ ਨੀਤੀਆਂ ਦੇ ਨਿਰਮਾਣ ਲਈ ਉਪਰਾਲੇ ਜਾਰੀ ਰਹਿਣਗੇ। ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਗੋਸਲ ਵੱਲੋਂ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਮੰਗਾਂ ਹਮਦਰਦੀ ਨਾਲ ਵਿਚਾਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੀ.ਏ.ਯੂ. ਵੱਲੋਂ ਵਿਕਸਿਤ ਕਿਸਮਾਂ ਅਤੇ ਤਕਨਾਲੋਜੀਆਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਇਹ ਅਸਾਮੀਆਂ ਬੇਹੱਦ ਜ਼ਰੂਰੀ ਹਨ। ਉਨ੍ਹਾਂ ਇਸ ਧਰਨੇ ਨੂੰ ਸ਼ਾਂਤਮਈ ਅਤੇ ਲੋਕਤੰਤਰੀ ਤਰੀਕੇ ਨਾਲ ਜਾਰੀ ਰੱਖਣ ਲਈ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਇਹ ਪੜਿਆਂ-ਲਿਖਿਆ ਦਾ ਧਰਨਾ ਸਾਬਤ ਹੋਇਆ ਹੈ। ਡਾ. ਗੋਸਲ ਨੇ ਵਿਦਿਆਰਥੀਆਂ ਨੂੰ ਆਪਣੇ ਕੰਮਾਂ ਪ੍ਰਤੀ ਇਹੀ ਸੰਜੀਦਗੀ ਬਣਾਈ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁਸ਼ਕਿਲ ਲਈ ਉਹ ਆਪਣੇ ਅਧਿਆਪਕਾਂ ਜਾਂ ਵਾਈਸ ਚਾਂਸਲਰ ਨਾਲ ਸੰਪਰਕ ਕਰ ਸਕਦੇ ਹਨ। ਡਾ. ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਸਾਫ਼-ਸੁਥਰਾ ਬਨਾਉਣ ਦੀ ਮੁਹਿੰਮ ਥੋੜੇ ਦਿਨਾਂ ਤੱਕ ਚਲਾਈ ਜਾਵੇਗੀ ਅਤੇ ਇਸ ਮੁਹਿੰਮ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਦੀ ਅਪੀਲ ਕਰਦਿਆਂ ਕਿਹਾ ਕਿ ਅਸੀਂ ਯੂਨੀਵਰਸਿਟੀ ਨੂੰ ਆਪਣਾ ਘਰ ਅਤੇ ਵਿਦਿਆਰਥੀਆਂ ਨੂੰ ਆਪਣੇ ਬੱਚੇ ਸਮਝਦੇ ਹਾਂ ਇਸਲਈ ਇਹ ਯੂਨੀਵਰਸਿਟੀ ਆਪਣੇ ਵਿਦਿਆਰਥੀਆਂ ਦੀ ਹਰ ਮੁਸ਼ਕਿਲ ਵਿੱਚ ਉਹਨਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਸੰਯੁਕਤ ਕਮਿਸ਼ਨਰ ਪੁਲਿਸ ਸ. ਗੁਰਦਿਆਲ ਸਿੰਘ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਹੋਰ ਜ਼ਿੰਮੇਵਾਰ ਬਣਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀ ਬੁਲਾਰਿਆਂ ਵਿੱਚ ਬਬਨਪ੍ਰੀਤ ਨੇ ਪੀ.ਏ.ਯੂ. ਪ੍ਰਸ਼ਾਸਨ ਤੇ ਸਰਕਾਰ ਦਾ ਧੰਨਵਾਦ ਕੀਤਾ। ਜਸਲੀਨ ਅਤੇ ਅੰਗਰੇਜ਼ ਮਾਨ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਪੀ.ਏ.ਯੂ. ਸੱਥ ਬਨਾਉਣ ਦਾ ਫੈਸਲਾ ਕੀਤਾ ਜਿਸ ਵਿੱਚ ਹਰ 15 ਦਿਨ ਬਾਅਦ ਕਿਸੇ ਵਿਸ਼ੇ ਉੱਪਰ ਮਾਹਿਰਾਂ ਨਾਲ ਗੱਲਬਾਤ ਕੀਤੀ ਜਾਵੇਗੀ. ਵਾਈਸ ਚਾਂਸਲਰ ਅਤੇ ਹੋਰ ਅਧਿਕਾਰੀਆਂ ਨੇ ਫੀਤਾ ਕੱਟ ਕੇ ਅਤੇ ਪੀ।ਏ।ਯੂ। ਸੱਥ ਦਾ ਚਿੰਨ੍ਹ ਜਾਰੀ ਕਰਕੇ ਇਸ ਸੱਥ ਦਾ ਉਦਘਾਟਨ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਏ.ਯੂ. ਦੇ ਰਜਿਸਟਰਾਰ ਡਾ. ਸ਼ੰਮੀ ਕਪੂਰ, ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ.ਸੰਦੀਪ ਬੈਂਸ, ਡੀਨ ਖੇਤੀਬਾੜੀ ਕਾਲਜ ਡਾ. ਐੱਮ ਆਈ ਐੱਸ ਗਿੱਲ, ਅਪਰ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ ਐੱਸ ਬੁੱਟਰ ਅਤੇ ਪੀ.ਏ.ਯੂ. ਟੀਚਰ ਐਸੋਸੀਏਸ਼ਨ ਦੇ ਅਹੁਦੇਦਾਰ ਵਿਸ਼ੇਸ਼ ਤੌਰ -ਤੇ ਮੌਜੂਦ ਰਹੇ।

Pau Students End Protest After Government Accepts Demands




WebHead

Trending News

लुधियाना का सबसे बड़ा एलिवेटेड रोड आज हुआ शुरू, 756 करोड़ की आई लागत

लुधियाना के कारोबारियों ने यूपी सीएम योगी से मीटिंग कर दिया 235000 करोड के निवेश

कॉलेज रोड पर पुलिस ने पकड़ा हाई प्रोफाइल सेक्स रैकेट, 6 महिलाएं काबू

लुधियाना के यलो चिल्ली होटल के कमरा नंबर 206 में छापामारी, जुआ खेलते मालिक सहित

डीएमसी की नई मैनेजमेंट ने जारी किया फरमान, 1 जनवरी से डाक्टर घर पर नहीं कर सकेंग

About Us


Sahi Soch Sahi Khabar

Yashpal Sharma (Editor)

We are Social


Address


E News Punjab
EVERSHINE BUILDING MALL ROAD LUDHIANA-141001
Mobile: +91 9814200750
Email: enewspb@gmail.com

Copyright E News Punjab | 2023